12.8 C
Chandigarh
Saturday, January 22, 2022
- Advertisement -
HomePunjabi Newsਅੱਜ ਮੁੱਖ ਮੰਤਰੀ ਨੇ ਰਾਮਾਇਣ, ਮਹਾਭਾਰਤ ਅਤੇ ਸ਼੍ਰੀਮਦ ਭਗਵਦ ਗੀਤਾ ਦੇ ਤਿੰਨ...

ਅੱਜ ਮੁੱਖ ਮੰਤਰੀ ਨੇ ਰਾਮਾਇਣ, ਮਹਾਭਾਰਤ ਅਤੇ ਸ਼੍ਰੀਮਦ ਭਗਵਦ ਗੀਤਾ ਦੇ ਤਿੰਨ ਮਹਾਂਕਾਵਿਆਂ ‘ਤੇ ਇੱਕ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ।

ਪੰਜਾਬ ਨਿਊਜ਼ਲਾਈਨ, ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਮਾਇਣ, ਮਹਾਭਾਰਤ ਅਤੇ ਸ੍ਰੀਮਦ ਭਗਵਦ ਗੀਤਾ ਦੇ ਤਿੰਨ ਮਹਾਂਕਾਵਿਆਂ ‘ਤੇ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਅੱਜ ਇੱਥੇ ਅਤਿ ਆਧੁਨਿਕ ਭਗਵਾਨ ਪਰਸ਼ੂਰਾਮ ਤਪੋਸਥਲ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਅਤਿ ਆਧੁਨਿਕ ਖੋਜ ਕੇਂਦਰ ਇਨ੍ਹਾਂ ਤਿੰਨਾਂ ਮਹਾਂਕਾਵਿਆਂ ਦੇ ਸੰਦੇਸ਼ ਨੂੰ ਪ੍ਰਦਰਸ਼ਿਤ ਕਰੇਗਾ। ਉਨ•ਾਂ ਕਿਹਾ ਕਿ ਯੁੱਗਾਂ ਤੋਂ ਇਹ ਮਹਾਂਕਾਵਿ ਸਮੁੱਚੀ ਮਨੁੱਖਤਾ ਲਈ ਜੀਵਨ ਅਤੇ ਪ੍ਰੇਰਨਾ ਸਰੋਤ ਰਹੇ ਹਨ ਅਤੇ ਕਿਹਾ ਕਿ ਇਹ ਖੋਜ ਕੇਂਦਰ ਇਹਨਾਂ ਮਹਾਂਕਾਵਿਆਂ ਦੇ ਸੰਦੇਸ਼ ਨੂੰ ਸਰਲ ਰੂਪ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰਾਜ ਸਰਕਾਰ ਇਸ ਅਭਿਲਾਸ਼ੀ ਪ੍ਰੋਜੈਕਟ ਲਈ ਸਤਿਕਾਰਯੋਗ ਸ਼ੰਕਰਾਚਾਰੀਆ ਜੀ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਭਗਵਾਨ ਪਰਸ਼ੂਰਾਮ ਜੀ ਦੇ ਤਪੋਸਥਾਨ ਨੂੰ ਆਰਕੀਟੈਕਚਰ ਦੇ ਅਜੂਬੇ ਵਜੋਂ ਵਿਕਸਤ ਕਰੇਗੀ। ਉਨ੍ਹਾਂ ਕਿਹਾ ਕਿ 10 ਕਰੋੜ ਰੁਪਏ ਦੇ ਚੈੱਕ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਜਾ ਚੁੱਕੇ ਹਨ ਅਤੇ ਲੋੜ ਪੈਣ ‘ਤੇ ਹੋਰ ਫੰਡ ਭੇਜੇ ਜਾਣਗੇ। ਸੀਐਮ ਚੰਨੀ ਨੇ ਇਹ ਵੀ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦੀ ਮਾਤਾ ਮਾਤਾ ਰੇਣੁਕਾ ਜੀ ਨਾਲ ਸਬੰਧਤ ਸਥਾਨ ਦੇ ਵਿਕਾਸ ‘ਤੇ 75 ਲੱਖ ਰੁਪਏ ਖਰਚ ਕੀਤੇ ਜਾਣਗੇ।

.

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular