32.1 C
Chandigarh
Monday, October 25, 2021
HomePunjabi Newsਕਾਬੁਲ ਮੰਦਰ 'ਚ ਨਵਰਾਤਰੀ ਤਿਉਹਾਰ

ਕਾਬੁਲ ਮੰਦਰ ‘ਚ ਨਵਰਾਤਰੀ ਤਿਉਹਾਰ

Navratri in Kabul: ਨਵਰਾਤਰੀ ਦੇ ਤਿਉਹਾਰ ਦੌਰਾਨ ਅਫਗਾਨਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਲੋਕ ਕਾਬੁਲ ਦੇ ਅਸਮਈ ਮੰਦਰ ਵਿੱਚ ਇਕੱਠੇ ਹੋਏ ਤੇ ਕੀਰਤਨ ਕੀਤਾ। ਧਾਰਮਿਕ ਸਮਾਗਮ ਵਿੱਚ ਅਫਗਾਨਿਸਤਾਨ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲਨਾਲ ਭਾਰਤ ਦੇ ਲੋਕਾਂ ਲਈ ਅਰਦਾਸ ਵੀ ਕੀਤੀ ਗਈ।

ਇਸ ਦੌਰਾਨ ਅਫਗਾਨਿਸਤਾਨ ਦੇ ਘੱਟ ਗਿਣਤੀ ਸਿੱਖ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਇਕੱਠੇ ਹੋਏ ਲੋਕਾਂ ਨੇ ਆਰਥਿਕ ਤੇ ਸਮਾਜਿਕ ਮੁਸ਼ਕਲਾਂ ਦਾ ਹਵਾਲਾ ਦਿੰਦੇ ਹੋਏ ਭਾਰਤ ਨੂੰ ਸੁਰੱਖਿਅਤ ਬਾਹਰ ਕੱਣ ਦੀ ਅਪੀਲ ਕੀਤੀ।ਦੱਸ ਦੇਈਏ ਕਿ 15 ਅਗਸਤ ਨੂੰ ਤਾਲਿਬਾਨ ਨੇ ਪੰਜਸ਼ੀਰ ਨੂੰ ਛੱਡ ਕੇ ਪੂਰੇ ਅਫਗਾਨਿਸਤਾਨ ਤੇ ਕਬਜ਼ਾ ਕਰ ਲਿਆ ਤੇ 7 ਸਤੰਬਰ ਨੂੰ ਅੰਤਰਿਮ ਸਰਕਾਰ ਦਾ ਐਲਾਨ ਕੀਤਾ। ਤਾਲਿਬਾਨ ਦੇ ਆਉਣ ਤੋਂ ਬਾਅਦ ਹਜ਼ਾਰਾਂ ਤੇ ਹਜ਼ਾਰਾਂ ਲੋਕ ਦੇਸ਼ ਛੱਡ ਚੁੱਕੇ ਹਨ। ਸਭ ਤੋਂ ਵੱਡਾ ਸੰਕਟ ਔਰਤਾਂ, ਬੱਚਿਆਂ ਅਤੇ ਘੱਟ ਗਿਣਤੀਆਂ ਤੇ ਹੈ। ਅਜਿਹੀ ਸਥਿਤੀ ਵਿੱਚ, ਦੁਨੀਆ ਦੇ ਦੇਸ਼ ਤਾਲਿਬਾਨ ਤੋਂ ਔਰਤਾਂ, ਬੱਚਿਆਂ ਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੇ ਹਨ।

ਮੰਗਲਵਾਰ ਨੂੰ ਜੀ-20 ਦੇਸ਼ਾਂ ਦੇ ਨੇਤਾਵਾਂ ਨੇ ਸੁਤੰਤਰ ਅੰਤਰਰਾਸ਼ਟਰੀ ਸੰਗਠਨਾਂ ਦੁਆਰਾ ਅਫਗਾਨ ਲੋਕਾਂ ਨੂੰ ਸਿੱਧੀ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਤੇ ਔਰਤਾਂ, ਲੜਕੀਆਂ ਅਤੇ ਘੱਟ ਗਿਣਤੀ ਸਮੂਹਾਂ ਦੇ ਮੈਂਬਰਾਂ ਸਮੇਤ ਸਾਰੇ ਅਫਗਾਨ ਲੋਕਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਨੂੰ ਉਤਸ਼ਾਹਤ ਕਰਨ ਦੀ ਆਪਣੀ ਸਮੂਹਿਕ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ਬਾਰੇ ਜੀ-20 ਦੀ ਬੈਠਕ ਵਿੱਚ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ ਕਿ ਅਫਗਾਨਿਸਤਾਨ ਦਾ ਖੇਤਰ ਕੱਟੜਵਾਦ ਤੇ ਅੱਤਵਾਦ ਦਾ ਸਰੋਤ ਨਾ ਬਣ ਜਾਵੇ।

ਇਹ ਵੀ ਪੜ੍ਹੋ: Modi Authorities: ਪੰਜ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਮਸਲੇ ਹੱਲ ਕਰੇਗੀ ਮੋਦੀ ਸਰਕਾਰ? ਕੈਪਟਨ ਦੀ ਸਲਾਹ ਮਗਰੋਂ ਬਣ ਰਹੀ ਯੋਜਨਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/retailer/

https://apps.apple.com/in/app/811114904

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular