14 C
Chandigarh
Monday, January 24, 2022
- Advertisement -
HomePunjabi Newsਕੋਹਲੀ ਪਰਿਵਾਰ ਅਕਾਲੀ ਦਲ (ਬਾਦਲ) ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ...

ਕੋਹਲੀ ਪਰਿਵਾਰ ਅਕਾਲੀ ਦਲ (ਬਾਦਲ) ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ

ਚੰਡੀਗੜ੍ਹਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਪਟਿਆਲਾ ਵਿੱਚ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪ੍ਰਸਿੱਧ ਸਿਆਸੀ ਅਤੇ ਟਕਸਾਲੀ-ਅਕਾਲੀ “ਕੋਹਲੀ ਪਰਿਵਾਰ” ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਕੋਹਲੀ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੈ ਅਤੇ ਪਟਿਆਲਾ ਵਿੱਚ ਕੌਂਸਲ ਪ੍ਰਧਾਨ ਤੋਂ ਲੈ ਕੇ ਕੈਬਨਿਟ ਮੰਤਰੀ ਤੱਕ ਵੱਖ-ਵੱਖ ਅਹੁਦਿਆਂ ’ਤੇ ਰਿਹਾ ਹੈ।

ਵੀਰਵਾਰ ਨੂੰ ਇੱਥੇ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਦੌਰਾਨ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਕੋਹਲੀ ਨੂੰ ਪਾਰਟੀ ‘ਚ ਸ਼ਾਮਲ ਕਰ ਲਿਆ। ਇਸ ਮੌਕੇ ਮਾਨ ਨੇ ਕਿਹਾ ਕਿ ਅਜੀਤਪਾਲ ਸਿੰਘ ਕੋਹਲੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਸ਼ਾਮਲ ਹੋਣ ਨਾਲ ਪਟਿਆਲਾ ਅਤੇ ਪੂਰੇ ਪੰਜਾਬ ਵਿੱਚ ‘ਆਪ’ ਨੂੰ ਹੋਰ ਮਜ਼ਬੂਤੀ ਮਿਲੇਗੀ।

ਅਜੀਤਪਾਲ ਸਿੰਘ ਕੋਹਲੀ ਨੇ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਅਤੇ ਦਾਦਾ ਸਰਦਾਰਾ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿੰਦਿਆਂ ਪੰਥ ਅਤੇ ਪੰਜਾਬ ਦੀ ਸੇਵਾ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਪਿਤਾ ਪਟਿਆਲਾ ਸ਼ਹਿਰ ਤੋਂ ਕੌਂਸਲ ਪ੍ਰਧਾਨ ਸਨ ਅਤੇ ਦਾਦਾ ਅਕਾਲੀ ਸਰਕਾਰ ਵੇਲੇ ਵਿਧਾਇਕ ਅਤੇ ਮੰਤਰੀ ਰਹੇ ਸਨ।
ਅਜੀਤਪਾਲ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਵਰ੍ਹਦਿਆਂ ਕਿਹਾ ਕਿ ਪਾਰਟੀ ਹੁਣ ਪਹਿਲਾਂ ਵਾਲੀ ਨਹੀਂ ਰਹੀ। ਪਾਰਟੀ ਦੇ ਆਗੂਆਂ ਦਾ ਪੰਜਾਬ ਦੇ ਨੌਜਵਾਨਾਂ ਲਈ ਕੋਈ ਇਰਾਦਾ ਅਤੇ ਰੋਡ ਮੈਪ/ਨੀਤੀ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਨੌਜਵਾਨਾਂ ਲਈ ਰੋਲ ਮਾਡਲ ਬਣ ਗਏ ਹਨ। ਇਸ ਕਾਰਨ ਉਨ੍ਹਾਂ ਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular