12.8 C
Chandigarh
Saturday, January 22, 2022
- Advertisement -
HomePunjabi Newsਜਾਖੜ ਬਣੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ, ਬਾਜਵਾ ਮੈਨੀਫੈਸਟੋ ਕਮੇਟੀ ਦੇ ਮੁਖੀ

ਜਾਖੜ ਬਣੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ, ਬਾਜਵਾ ਮੈਨੀਫੈਸਟੋ ਕਮੇਟੀ ਦੇ ਮੁਖੀ

ਚੰਡੀਗੜ੍ਹ: ਏ.ਆਈ.ਸੀ.ਸੀ. ਦੇ ਕਾਰਜਕਾਰੀ ਪ੍ਰਧਾਨ ਸੋਮੀਆ ਗਾਂਧੀ ਨੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਲਈ ਸਹਿਮਤੀ ਦੇ ਦਿੱਤੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਨਾਰਾਜ਼ ਜਾਖੜ ਨੂੰ ਸੂਬੇ ‘ਚ ਪਾਰਟੀ ਟਿਕਟਾਂ ਦੀ ਵੰਡ ਲਈ ਸਕਰੀਨਿੰਗ ਕਮੇਟੀ ‘ਚ ਵੀ ਜਗ੍ਹਾ ਦਿੱਤੀ ਗਈ ਹੈ। ਜਾਖੜ ਦੀ ਥਾਂ ਨਵਜੋਤ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਕ ਸਮੇਂ ਜਾਖੜ ਨੂੰ ਮੁੱਖ ਮੰਤਰੀ ਨਿਯੁਕਤ ਕਰਨ ਦੀ ਤਜਵੀਜ਼ ਵੀ ਵਿਚਾਰੀ ਗਈ ਸੀ। ਜਾਖੜ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਦੂਰੀ ਬਣਾ ਰਹੇ ਹਨ।

ਅਜੈ ਮਾਕਨ ਸਕ੍ਰੀਨਿੰਗ ਕਮੇਟੀ ਦੇ ਮੁਖੀ ਹੋਣਗੇ। ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਸਕਰੀਨਿੰਗ ਕਮੇਟੀ ਵਿੱਚ ਚੰਦਰ ਯਾਦਵ ਅਤੇ ਕ੍ਰਿਸ਼ਨਾ ਅਲਾਵਾਰੂ ਤੋਂ ਇਲਾਵਾ ਸਾਬਕਾ ਮੈਂਬਰ ਹਰੀਸ਼ ਚੌਧਰੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਅਤੇ ਏ.ਆਈ.ਸੀ.ਸੀ. ਦੇ ਪੰਜਾਬ ਦੇ ਇੰਚਾਰਜ ਸਕੱਤਰ ਸ਼ਾਮਲ ਹੋਣਗੇ।

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular