16.6 C
Chandigarh
Saturday, November 27, 2021
HomePunjabi Newsਦਿੱਲੀ ਦੀਆਂ ਹੱਦਾਂ 'ਤੇ ਕਿਸਾਨਾਂ ਦਾ ਹੜ੍ਹ, ਦੇਸ਼ ਭਰ 'ਚੋਂ ਪਹੁੰਚੇ ਵੱਡੀ...

ਦਿੱਲੀ ਦੀਆਂ ਹੱਦਾਂ ‘ਤੇ ਕਿਸਾਨਾਂ ਦਾ ਹੜ੍ਹ, ਦੇਸ਼ ਭਰ ‘ਚੋਂ ਪਹੁੰਚੇ ਵੱਡੀ ਗਿਣਤੀ ਕਿਸਾਨ

Punjab Breaking Information, 26 November 2021 LIVE Updates: ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਕਿਸਾਨ ਅਜੇ ਵੀ ਮੋਰਚੇ ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ ਤੇ ਕਿਸਾਨਾਂ ਦੇ ਹੋਰ ਮਸਲੇ ਹੱਲ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।

ਕਿਸਾਨ ਜਥੇਬੰਦੀਆਂ ਨੇ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਇੱਕਜੁੱਟ ਹੋਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਹੁਣ ਹਰਿਆਣਾ, ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ ‘ਤੇ ਪਹੁੰਚੇ ਹਨ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਹਿਮਤੀ ਦੇ ਦਿੱਤੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਇੱਕਜੁੱਟ ਹੋਣ ਦੇ ਐਲਾਨ ਦੇ ਮੱਦੇਨਜ਼ਰ ਹੁਣ ਇੱਕ ਵਾਰ ਫਿਰ ਦਿੱਲੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਬੈਰੀਕੇਡ ਲਗਾ ਦਿੱਤੇ ਗਏ ਹਨ ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ। 

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਵੀਰਵਾਰ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਪ੍ਰਦਰਸ਼ਨਕਾਰੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂ ਪਰੇਸ਼ਾਨੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

 

ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ। ਬਿੱਲ ਰਾਹੀਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਇਹਨਾਂ ਵਿੱਚ ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਖੇਤੀ ਭਰੋਸੇ ਦਾ ਸਮਝੌਤਾ, ਫਾਰਮ ਸਰਵਿਸਿਜ਼ ਐਕਟ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਐਕਟ ਸ਼ਾਮਲ ਹਨ। ਸਰਕਾਰ ਮੁਤਾਬਕ ਇਹ ਬਿੱਲ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਹੀ ਸੰਸਦ ‘ਚ ਪੇਸ਼ ਕੀਤਾ ਜਾਵੇਗਾ।

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular