32.1 C
Chandigarh
Tuesday, October 19, 2021
HomePunjabi Newsਨਵਜੋਤ ਸਿੰਘ ਸਿੱਧੂ ਨੂੰ ਆਇਆ ਦਿੱਲੀ ਬੁਲਾਇਆ ਗਿਆ

ਨਵਜੋਤ ਸਿੰਘ ਸਿੱਧੂ ਨੂੰ ਆਇਆ ਦਿੱਲੀ ਬੁਲਾਇਆ ਗਿਆ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਪਾਰਟੀ ਦੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨਗੇ। ਰਾਵਤ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, “ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਸ਼ਾਮ 6 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸਬੰਧਤ ਕੁਝ ਜਥੇਬੰਦਕ ਮਾਮਲਿਆਂ ਬਾਰੇ ਮੈਨੂੰ ਅਤੇ ਵੇਣੂਗੋਪਾਲ ਜੀ ਨੂੰ ਮਿਲਣਗੇ।”

ਕਾਂਗਰਸ ਦੇ ਜਨਰਲ ਸਕੱਤਰ ਰਾਵਤ ਮੁਤਾਬਕ ਇਹ ਮੀਟਿੰਗ ਵੇਣੂਗੋਪਾਲ ਦੇ ਦਫਤਰ ਵਿਖੇ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਤੋਂ ਬਾਅਦ ਕੁਝ ਨੁਕਤਿਆਂ ਤੇ ਸਹਿਮਤੀ ਬਣ ਜਾਵੇਗੀ ਅਤੇ ਫਿਰ ਸਿੱਧੂ ਆਪਣਾ ਅਸਤੀਫਾ ਵਾਪਸ ਲੈਣ ਦਾ ਐਲਾਨ ਕਰ ਸਕਦੇ ਹਨ।

ਦੱਸ ਦੇਈਏ ਕਿ 28 ਸਤੰਬਰ ਨੂੰ ਸਿੱਧੂ ਨੇ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਸਿੱਧੂ ਨੇ ਕਿਹਾ ਸੀ ਕਿ ਉਹ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਕੁਝ ਫੈਸਲਿਆਂ ਤੋਂ ਨਾਰਾਜ਼ ਹੋ ਕੇ ਸਿੱਧੂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ ਨੇ 18 ਜੁਲਾਈ ਨੂੰ ਸੂਬਾ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਸੀ। ਵਿਵਾਦ ਨਾ ਰੁਕਦੇ ਦੇਖ 18 ਸਤੰਬਰ ਨੂੰ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਨਵਜੋਤ ਸਿੰਘ ਸਿੱਧੂ ਨੇ ਆਪਣੇ ਅਸਤੀਫੇ ਵਿੱਚ ਲਿਖਿਆ, “ਕਿਸੇ ਵੀ ਵਿਅਕਤੀ ਦੀ ਸ਼ਖਸੀਅਤ ਵਿੱਚ ਗਿਰਾਵਟ ਸਮਝੌਤੇ ਨਾਲ ਸ਼ੁਰੂ ਹੁੰਦੀ ਹੈ, ਮੈਂ ਪੰਜਾਬ ਦੇ ਭਵਿੱਖ ਅਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਸਮਝੌਤਾ ਨਹੀਂ ਕਰ ਸਕਦਾ।ਹੁਣ ਤੱਕ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਰਕਾਰ ਦਵੇਗੀ 50 ਹਜ਼ਾਰ ਦਾ ਮੁਆਵਜ਼ਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/retailer/

https://apps.apple.com/in/app/811114904

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular