32.1 C
Chandigarh
Sunday, October 17, 2021
HomePunjabi Newsਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Petrol Diesel Worth Hike: ਦੋ ਦਿਨਾਂ ਦੇ ਬਰੇਕ ਤੋਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਅਤੇ ਮੰਗਲਵਾਰ ਨੂੰ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ। ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੋਵਾਂ ਦੀ ਕੀਮਤ ਵਿੱਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਕੀਮਤ ਵਧਣ ਤੋਂ ਬਾਅਦ ਅੱਜ ਦਿੱਲੀ ਵਿੱਚ ਪੈਟਰੋਲ 104.79 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਦੋਂ ਕਿ ਡੀਜ਼ਲ ਦੀ ਕੀਮਤ 93.54 ਰੁਪਏ ਪ੍ਰਤੀ ਲੀਟਰ ਹੈ।

ਇਸ ਦੇ ਨਾਲ ਹੀ ਵੀਰਵਾਰ ਨੂੰ ਮੁੰਬਈ ਵਿੱਚ ਪੈਟਰੋਲ ਦੀ ਕੀਮਤ 110.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 101.40 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ ਹੈ। ਜੇਕਰ ਅਸੀਂ ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 105.43 ਰੁਪਏ ਪ੍ਰਤੀ ਲੀਟਰ ਹੈ ਜਦੋਂ ਕਿ ਡੀਜ਼ਲ 96.63 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਵਿੱਚ ਪੈਟਰੋਲ 102.10 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ ਇੱਥੇ 97.93 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੋ ਰਿਹਾ ਹੈ। ਚੰਡੀਗੜ੍ਹ ਵਿੱਚ ਪੈਟਰੋਲ 100.86 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਜਦੋਂ ਕਿ ਡੀਜ਼ਲ ਦੀ ਕੀਮਤ 93.34 ਰੁਪਏ ਪ੍ਰਤੀ ਲੀਟਰ ਵਿਕ ਰਹੀ ਹੈ।

ਅੱਜ ਦੀ ਦਰ

ਦਿੱਲੀ: ਪੈਟਰੋਲ – 104.79 ਰੁਪਏ ਪ੍ਰਤੀ ਲੀਟਰ; ਡੀਜ਼ਲ – 93.54 ਰੁਪਏ ਪ੍ਰਤੀ ਲੀਟਰ

ਮੁੰਬਈ: ਪੈਟਰੋਲ – 110.75 ਰੁਪਏ ਪ੍ਰਤੀ ਲੀਟਰ; ਡੀਜ਼ਲ -. 101.40 ਪ੍ਰਤੀ ਲੀਟਰ

ਕੋਲਕਾਤਾ: ਪੈਟਰੋਲ – 105.43 ਰੁਪਏ ਪ੍ਰਤੀ ਲੀਟਰ; ਡੀਜ਼ਲ – 96.63 ਰੁਪਏ ਪ੍ਰਤੀ ਲੀਟਰ

ਚੇਨਈ: ਪੈਟਰੋਲ – 102.10 ਰੁਪਏ ਪ੍ਰਤੀ ਲੀਟਰ; ਡੀਜ਼ਲ – 97.93 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ – 100.86 ਰੁਪਏ ਪ੍ਰਤੀ ਲੀਟਰ; ਡੀਜ਼ਲ – 93.34 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸੂਬਿਆਂ ਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਜ਼ਿਆਦਾ

 

 

ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ ਕਸ਼ਮੀਰ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ

ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ – RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।

ਇੱਥੇ ਵੇਖੋ– https://iocl.com/Merchandise/PetrolDieselPrices.aspx

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ: Navjot Sidhu Resignation: ਸਿੱਧੂ ਦੀ ਅੱਜ ਦਿੱਲੀ ‘ਚ ਪਾਰਟੀ ਦੇ ਵੱਡੇ ਨੇਤਾਵਾਂ ਨਾਲ ਮੁਲਾਕਾਤ, ਅਸਤੀਫਾ ਵਾਪਸ ਲੈਣ ‘ਤੇ ਹੋ ਸਕਦਾ ਫੈਸਲਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/retailer/

https://apps.apple.com/in/app/811114904

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular