17.5 C
Chandigarh
Wednesday, December 1, 2021
HomePunjabi Newsਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਦਫ਼ਤਰਾਂ (Punjab Workplace) ‘10 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ (Momentary Emplyoess) ਨੂੰ ਪੱਕੇ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਸੂਬਾ ਸਰਕਾਰ ਨੇ ਬੁੱਧਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ 36000 ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ।

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (Punjab meeting session) ਵਿੱਚ ਸੂਬਾ ਸਰਕਾਰ ਨੇ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ਼ ਕੰਟਰੈਕਟਚੁਅਲ ਇੰਪਲਾਈਜ਼ ਬਿੱਲ-2021’ ਪੇਸ਼ ਕੀਤਾ ਤੇ ਇਸ ਨੂੰ ਜ਼ੁਬਾਨੀ ਵੋਟਿੰਗ ਨਾਲ ਪਾਸ ਕਰ ਦਿੱਤਾ। ਇਨ੍ਹਾਂ 36,000 ਠੇਕਾ ਆਧਾਰਤ ਮੁਲਾਜ਼ਮਾਂ, ਜਿਨ੍ਹਾਂ ਵਿੱਚ ਐਡਹਾਕ, ਅਸਥਾਈ, ਵਰਕ ਚਾਰਜਡ ਤੇ ਦਿਹਾੜੀਦਾਰ ਕਾਮੇ ਸ਼ਾਮਲ ਹਨ, ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ।

ਇਸ ਕਾਨੂੰਨ ਅਨੁਸਾਰ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਬਿਨਾਂ ਕਿਸੇ ਬਰੇਕ ਦੇ ਸਰਕਾਰੀ ਵਿਭਾਗਾਂ ਚ ਕੰਮ ਕਰ ਰਹੇ 36000 ਅਸਥਾਈ, ਐਡਹਾਕ, ਵਰਕ ਚਾਰਜਡ ਤੇ ਡਿਲੀਵਰੇਜ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਵਿੱਚ ਗਰੁੱਪਸੀ ਤੇ ਗਰੁੱਪਡੀ ਦੀਆਂ ਅਸਾਮੀਆਂ ’ਤੇ ਕੰਮ ਕਰਦੇ ਕੱਚੇ ਮੁਲਾਜ਼ਮ ਹਨ।

ਇਨ੍ਹਾਂ ਵਿੱਚੋਂ ਗਰੁੱਪਸੀ ਦੇ ਮੁਲਾਜ਼ਮਾਂ ਨੂੰ 5ਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 1900-3799 ਰੁਪਏ ਦੀ ਗਰੇਡ ਪੇਅ ’ਤੇ ਰੈਗੂਲਰ ਕੀਤਾ ਜਾਵੇਗਾ, ਜਿਸ ਚ ਸਮੇਂਸਮੇਂ ’ਤੇ ਸੋਧ ਕੀਤੀ ਜਾਵੇਗੀ, ਜਦਕਿ ਗਰੁੱਪਡੀ ਦੇ ਮੁਲਾਜ਼ਮਾਂ ਨੂੰ 1900 ਕੁਰਏ ਚੋਂ ਘੱਟ ਗਰੇਡ ਪੇਅ ਨਾਲ ਰੈਗੂਲਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਂ ਰਾਖਵਾਂਕਰਨ ਨੀਤੀ ਦੀਆਂ ਵਿਵਸਥਾਵਾਂ ਨੂੰ ਵੀ ਲਾਗੂ ਕੀਤਾ ਜਾਵੇਗਾ।

ਪ੍ਰੋਬੇਸ਼ਨ ਪੀਰੀਅਡ ਚੋਂ ਲੰਘਣਗੇ ਸਥਾਈ ਮੁਲਾਜ਼ਮ

ਉਕਤ ਫ਼ੈਸਲੇ ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਮਿਲਣ ਵਾਲੇ ਲਾਭ, ਠੇਕਾ ਅਧਾਰ ਤੇ ਨਿਯੁਕਤੀ ਦੀ ਮਿਤੀ ਤੋਂ ਲਾਗੂ ਨਹੀਂ ਹੋਣਗੇ। ਅਜਿਹੇ ਕਰਮਚਾਰੀ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਤੇ ਆਮ ਸ਼ਰਤਾਂ) ਨਿਯਮ, 1994 ਵਿੱਚ ਦਰਸਾਏ ਗਏ ਨਿਯਮਤ ਹੋਣ ਦੀ ਮਿਤੀ ਤੋਂ ਅਜਿਹੇ ਸਮੇਂ ਲਈ ਪ੍ਰੋਬੇਸ਼ਨ ਤੇ ਹੋਣਗੇ। ਪ੍ਰੋਬੇਸ਼ਨ ਦੀ ਮਿਆਦ ਦੌਰਾਨ ਉਪਰੋਕਤ ਨਿਯਮਤ ਕਰਮਚਾਰੀ ਵਜੀਫੇ ਵਜੋਂ ਉਸ ਪੋਸਟ ਤੇ ਲਾਗੂ ਘੱਟੋਘੱਟ ਪੇਅ ਮੈਟ੍ਰਿਕਸ ਪੱਧਰ ਦੇ ਬਰਾਬਰ ਇੱਕਮੁਸ਼ਤ ਤਨਖਾਹ ਦੇ ਹੱਕਦਾਰ ਹੋਣਗੇ।

ਇਹ ਵੀ ਪੜ੍ਹੋ: Surprising Information: ਆਪਣੇ ਆਪ ਨਾਲ ਵਿਆਹ ਕਰਵਾਉਣ ਵਾਲੀ ਔਰਤ ਨੇ 3 ਮਹੀਨਿਆਂ ਬਾਅਦ ਖੁਦ ਤੋਂ ਲਿਆ ਤਲਾਕ, ਜਾਣੋ ਕਾਰਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/retailer/

https://apps.apple.com/in/app/811114904

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular