17.5 C
Chandigarh
Wednesday, December 1, 2021
HomePunjabi Newsਬੀਬੀ ਜਗੀਰ ਕੌਰ ਨੇ ਧਾਰਮਿਕ ਪ੍ਰੀਖਿਆ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਬੀਬੀ ਜਗੀਰ ਕੌਰ ਨੇ ਧਾਰਮਿਕ ਪ੍ਰੀਖਿਆ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2021 ਵਿੱਚ ਧਾਰਮਿਕ ਪ੍ਰੀਖਿਆ ਲਈ ਗਈ ਜਿਸ ਵਿੱਚ 20 ਹੋਣਹਾਰ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵਿਸ਼ੇਸ਼ ਇਨਾਮੀ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਸਿੱਖ ਰਿਲੀਜੀਅਸ ਸਟੱਡੀਜ਼ ਕੋਰੈਸਪੌਂਡੈਂਸ ਕੋਰਸ ਦੇ ਤਿੰਨ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਰਾਸ਼ੀ ਦੇ ਕੇ ਸਨਮਾਨਿਤ ਵੀ ਕੀਤਾ। ਬੀਬੀ ਜਗੀਰ ਕੌਰ ਨੇ ਪਹਿਲੇ ਸਥਾਨ ਦੇ ਜੇਤੂਆਂ ਨੂੰ 5100 ਰੁਪਏ, ਦੂਜੇ ਸਥਾਨ ਦੇ ਜੇਤੂਆਂ ਨੂੰ 4100 ਰੁਪਏ ਅਤੇ ਤੀਜੇ ਸਥਾਨ ਦੇ ਜੇਤੂਆਂ ਨੂੰ 3100 ਰੁਪਏ ਦੇ ਚੈਕ ਦਿੱਤੇ। ਉਨ੍ਹਾਂ ਧਾਰਮਿਕ ਅਧਿਆਪਕਾਂ ਅਤੇ ਸਕੂਲ ਮੁਖੀਆਂ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਿੱਚ ਸਿੱਖੀ ਚੇਤਨਾ ਦਾ ਪ੍ਰਸਾਰ ਕਰ ਰਹੀ ਹੈ ਅਤੇ ਹਰ ਸਾਲ ਹਜ਼ਾਰਾਂ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਬੈਠਦੇ ਹਨ।
ਇਸ ਦੇ ਨਾਲ ਹੀ ਦੋ ਸਾਲਾ ਸਿੱਖ ਰਿਲੀਜੀਅਸ ਸਟੱਡੀਜ਼ ਕੋਰੈਸਪੌਂਡੈਂਸ ਕੋਰਸ ਆਮ ਸ਼ਰਧਾਲੂਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜ ਰਿਹਾ ਹੈ। ਇਨ੍ਹਾਂ ਵਿੱਚੋਂ ਹੋਣਹਾਰ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ, ਜਿਸ ਤਹਿਤ ਅੱਜ 23 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਉਦੇਸ਼ ਵੱਧ ਤੋਂ ਵੱਧ ਵਿਦਿਆਰਥੀਆਂ ਅਤੇ ਸੰਗਤਾਂ ਨੂੰ ਸਿੱਖੀ ਨਾਲ ਜੋੜਨਾ ਹੈ ਜਿਸ ਲਈ ਇਹ ਦੋਵੇਂ ਪ੍ਰੀਖਿਆਵਾਂ ਕਾਰਗਰ ਸਾਬਤ ਹੋ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਫਰਵਰੀ 2021 ਵਿੱਚ ਹੋਈ ਧਾਰਮਿਕ ਪ੍ਰੀਖਿਆ ਦੌਰਾਨ 1093 ਵਿਦਿਆਰਥੀਆਂ ਨੇ ਵਜ਼ੀਫ਼ਾ ਹਾਸਲ ਕੀਤਾ ਜਦਕਿ 20 ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਬੀਬੀ ਜੋਗਿੰਦਰ ਕੌਰ ਧਰਮਕੋਟ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਡਾ: ਮਲਕੀਤ ਸਿੰਘ ਬਹਿੜਵਾਲ, ਓ.ਐਸ.ਡੀ.ਸੁਖਬੀਰ ਸਿੰਘ, ਸ: ਪਲਵਿੰਦਰ ਸਿੰਘ, ਪਬਲੀਸਿਟੀ ਸੁਪਰਡੈਂਟ, ਪ੍ਰੋ: ਸੁਖਦੇਵ ਸਿੰਘ ਇੰਚਾਰਜ, ਸ: ਕਰਤਾਰ ਸਿੰਘ, ਭਾਈ ਸਰਬਜੀਤ ਸਿੰਘ ਹੈੱਡ ਪ੍ਰਚਾਰਕ, ਪਿ੍ੰਸੀਪਲ ਸਵਰਨ ਸਿੰਘ ਆਦਿ ਹਾਜ਼ਰ ਸਨ |

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular