16.7 C
Chandigarh
Wednesday, December 1, 2021
HomePunjabi Newsਸੰਗੀਤ ਜਗਤ ਲਈ ਦੁਖਦਾਈ ਖ਼ਬਰ! ਗੁਰਮੀਤ ਬਾਵਾ ਨਹੀਂ ਰਹੇ

ਸੰਗੀਤ ਜਗਤ ਲਈ ਦੁਖਦਾਈ ਖ਼ਬਰ! ਗੁਰਮੀਤ ਬਾਵਾ ਨਹੀਂ ਰਹੇ

ਅੰਮ੍ਰਿਤਸਰ: ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। 

ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਸੀ ਤੇ ਕਈ ਰਾਸ਼ਟਰੀ-ਅੰਤਰਰਾਸ਼ਟਰੀ ਮਾਣ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਸਨ। ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਤੇ ਸਾਹਿੱਤਿਕ ਜਗਤ ਵਿੱਚ ਸੋਗ ਦੀ ਲਹਿਰ ਹੈ।

 

ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਉਸ ਦੀ ਹੇਕ ਬਹੁਤ ਲੰਬੀ ਹੈ। ਉਸ ਦਾ ਲਗਪਗ 45 ਸੈਕਿੰਡ ਤੱਕ ਹੇਕ ਲਾਉਣ ਦਾ ਰਿਕਾਰਜ ਹੈ।  ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਤੇ ਉਹ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ। ਉਸ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।

ਗੁਰਮੀਤ ਬਾਬਾ ਦਾ ਜਨਮ ਉੱਤਮ ਸਿੰਘ ਤੇ ਮਾਤਾ ਰਾਮ ਕੌਰ ਦੇ ਘਰ ਪੱਕਾ ਪਿੰਡ ਕੋਠਾ (ਅਲੀਵਾਲ) ਵਿੱਚ ਹੋਇਆ ਸੀ। ਇਹ ਪਿੰਡ ਹੁਣ ਗੁਰਦਾਸਪੁਰ ਜ਼ਿਲ੍ਹੇ ਦਾ ਹਿੱਸਾ ਹੈ। ਉਨ੍ਹਾਂ ਦਾ ਵਿਆਹ 1968 ਵਿੱਚ ਕਿਰਪਾਲ ਬਾਵਾ ਨਾਲ ਹੋਇਆ। ਉਨ੍ਹਾਂ ਸਿਰਫ ਪੰਜਾਬੀ ਲੋਕ ਗਾਇਕੀ ਹੀ ਕੀਤੀ ਜਿਸ ਵਿੱਚ ਉਨ੍ਹਾਂ ਆਪਣੀ ਪੰਜਾਬੀ ਬੋਲੀ ਨੂੰ ਪਹਿਲ ਦੇ ਅਧਾਰ ਤੇ ਰੱਖਿਆ। ਉਨ੍ਹਾਂ ਕਦੇ ਵੀ ਆਪਣੇ ਪੰਜਾਬੀ ਸੱਭਿਆਚਾਰਕ ਨੂੰ ਪਿੱਛੇ ਨਹੀਂ ਹੋਣ ਦਿੱਤਾ। ਉਨ੍ਹਾਂ ਸਿਰਫ ਇਸ ਤਰ੍ਹਾਂ ਦੇ ਗੀਤ ਗਾਏ ਜਿਸ ਨਾਲ ਜੋ ਵੀ ਗੀਤ ਸੁਣਦੇ, ਉਹ ਗੀਤ ਸੁਣ ਕੇ ਖੁਸ਼ ਹੀ ਹੁੰਦੇ।

 

ਸਿੱਖ ਭਾਈਚਾਰੇ ਖਿਲਾਫ ਬੋਲਣ ਮਗਰੋਂ ਕੰਗਨਾ ਰਣੌਤ ਖਿਲਾਫ ਐਕਸ਼ਨ, ਸੋਸ਼ਲ ਮੀਡੀਆ ‘ਤੇ ਹੋ ਰਹੀ ਆਲੋਚਨਾ

 

ਭੁੱਖ ਹੀ ਨਹੀਂ ਸਗੋਂ ਗ਼ਲਤ ਖਾਣ-ਪੀਣ ਨਾਲ ਦੁਨੀਆ ’ਚ 20% ਮੌਤਾਂ, ਜਾਣੋ ਹੈਲਦੀ ਡਾਈਟ ਦਾ ਫ਼ਾਰਮੂਲਾ

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular