10.6 C
Chandigarh
Monday, January 24, 2022
- Advertisement -
HomePunjabi NewsPunjab Election 2022 : ਪੰਜਾਬ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ...

Punjab Election 2022 : ਪੰਜਾਬ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ 

Punjab Election 2022 : ਪੰਜਾਬ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ 

 

ਚੰਡੀਗੜ੍ਹ :  2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਇਹ ਪਹਿਲੀ ਲਿਸਟ ਜਾਰੀ ਕੀਤੀ ਹੈ। 

 

ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ।  ਇਸ ਦੇ ਨਾਲ ਹੀ ਕਾਦੀਆਂ ਤੋਂ ਪ੍ਰਤਾਪ ਬਾਜਵਾ , ਸੰਗਰੂਰ ਤੋਂ ਵਿਜੈ ਇੰਦਰ ਸਿੰਗਲਾ ,  ਲਹਿਰਾਗਾਗਾ ਤੋਂ ਬੀਬੀ ਰਾਜਿੰਦਰ ਕੌਰ ਭੱਠਲ , ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। 

 

ਧੂਰੀ ਤੋਂ ਦਲਵੀਰ ਗੋਲਡੀ ,ਨਾਭਾ ਤੋਂ ਸਾਧੂ ਸਿੰਘ ਧਰਮਸੋਤ , ਪਟਿਆਲਾ ਦਿਹਾਤੀ ਤੋਂ ਮੋਹਿਤ ਮਹਿੰਦਰਾ , ਰਾਜਪੁਰਾ ਤੋਂ ਹਰਦਿਆਲ ਸਿੰਘ ਕੰਬੋਜ਼ , ਘਨੌਰ ਤੋਂ ਮਦਨ ਲਾਲ ਜਲਾਲਪੁਰ ,ਸਨੌਰ ਤੋਂ ਹਰਿੰਦਰਪਾਲ ਸਿੰਘ ਮਾਨ , ਸਮਾਣਾ ਤੋਂ ਰਾਜਿੰਦਰ ਸਿੰਘ ,  ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ , ਦਾਖਾ ਤੋਂ ਕੈਪਟਨ ਸੰਦੀਪ ਸੰਧੂ ਨੂੰ ਟਿਕਟ ਮਿਲੀ ਹੈ।   

 

ਲੁਧਿਆਣਾ ਪੱਛਮੀ ਤੋਂ ਭਾਰਤ ਭੂਸ਼ਣ ਆਸ਼ੂ ,ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ , ਫਤਹਿਗੜ੍ਹ ਸਾਹਿਬ ਤੋਂ ਕੁਲਜੀਤ ਸਿੰਘ ਨਾਗਰਾ , ਮੋਹਾਲੀ ਤੋਂ ਬਲਵੀਰ ਸਿੰਘ ਸਿੱਧੂ , ਜਲੰਧਰ ਕੈਂਟ ਤੋਂ ਪ੍ਰਗਟ ਸਿੰਘ , ਮੁਕੇਰੀਆਂ ਤੋਂ ਇੰਦੂ ਬਾਲਾ ,  ਜਲੰਧਰ ਦੇ ਸੈਂਟਰਲ ਹਲਕੇ ਤੋਂ ਰਾਜਿੰਦਰ ਸਿੰਘ ਬੇਰੀ  , ਜਲੰਧਰ ਨੋਰਥ  ਜਲੰਧਰ ਨਾਰਥ ਅਵਤਾਰ ਸਿੰਘ ਜੂਨੀਅਰ ਨੂੰ  ਟਿਕਟ ਮਿਲੀ ਹੈ। 

 

ਕਾਂਗਰਸ ਨੇ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਆਗੂ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੀ ਸੀ, ਜੋ ਈਡੀ ਕੇਸ ਵਿੱਚ ਜੇਲ੍ਹ ਵਿੱਚ ਸਨ। ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਟਿਕਟ ਮਿਲੀ ਹੈ। ਹਾਲਾਂਕਿ ਪਹਿਲੀ ਸੂਚੀ ‘ਚ ਸੁਨੀਲ ਜਾਖੜ ਦਾ ਨਾਂ ਨਹੀਂ ਹੈ। 

 

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular